ਫਤਿਹਗੜ੍ਹ ਚੂੜੀਆ (ਬਿਕਰਮਜੀਤ/ਸਰੰਗਲ)— ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਵੱਲੋਂ ਫਤਿਹਗੜ੍ਹ ਚੂੜੀਆ ਦੇ ਬਟਾਲੇ ਰੋਡ ਤੇ ਪਾਰਟੀ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ 'ਆਪ' ਪਾਰਟੀ ਦੇ ਵੱਖ-ਵੱਖ ਸਰਕਲ ਇੰਚਾਰਜਾਂ ਅਤੇ 'ਆਪ' ਵਰਕਰਾਂ ਨੇ ਭਾਰੀ ਗਿਣਤੀ ਵਿਚ ਹਿੱਸਾ ਲਿਆ। ਇਸ ਉਦਘਾਟਨੀ ਸਮਾਰੋਹ 'ਚ ਗੁਰਿੰਦਰ ਸਿੰਘ ਬਾਜਵਾ ਇੰਚਾਰਜ ਲੋਕ ਸਭਾ ਹਲਕਾ ਅੰਮ੍ਰਿਤਸਰ, ਅਮਨਦੀਪ ਸਿੰਘ ਇੰਚਾਰਜ ਲੋਕ ਸਭਾ ਹਲਕਾ ਗੁਰਦਾਸਪੁਰ, ਗੁਰਨਾਮ ਸਿੰਘ ਮੁਸਤਾਬਾਦ ਵਾਈਸ ਪ੍ਰਧਾਨ ਕਿਸਾਨ ਯੂਨੀਅਨ ਪੰਜਾਬ ਨੇ ਸ਼ਿਰਕਤ ਕੀਤੀ। 
ਇਸ ਮੌਕੇ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਬਿਨਾ ਕਿਸੇ ਡਰ, ਭੈਅ ਅਤੇ ਲਾਲਚ ਤੋਂ ਪਾਰਟੀ ਨਾਲ ਜੁੜ ਰਿਹਾ ਹੈ। ਪੰਜਾਬ ਦੀ ਜਨਤਾ ਉਸ ਘੜੀ ਦਾ ਇੰਤਜ਼ਾਰ ਕਰ ਰਹੀ ਹੈ ਜਦੋਂ ਪੰਜਾਬ ਦੀ ਸੱਤਾ ਦਾ ਤਾਜ ਆਮ ਆਦਮੀ ਪਾਰਟੀ ਦੇ ਸਿਰ 'ਤੇ ਸੱਜੇ।
 
Top